ਅਕਾਦਮਿਕ ਤੇ ਸਾਹਿਤਕ ਹਲਕਿਆਂ ਚ ਖੁਸ਼ੀ ਦੀ ਲਹਿਰ
ਕਾਦੀਆਂ, (ਜ਼ੀਸ਼ਾਨ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸੈਨੇਟ ਮੈਂਬਰ ਵਜੋਂ ਨਾਮਜ਼ਦ ਕੀਤੇ ਗਏ ਐਸੋਸੀਏਟ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਦੀ ਨਿਯੁਕਤੀ ਤੇ ਸਾਹਿਤਕ ਤੇ ਅਕਾਦਮਿਕ ਹਲਕਿਆਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਐਸੋਸੀਏਟ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਸਿੱਖ ਨੈਸ਼ਨਲ ਕਾਲਜ ਕਾਦੀਆਂ ਡਾ. ਹਰਪ੍ਰੀਤ ਸਿੰਘ ਹੁੰਦਲ ਪਿਛਲੇ 27 ਸਾਲ ਤੋਂ ਪੰਜਾਬੀ ਭਾਸ਼ਾ ਤੇ ਸਾਹਿਤ ਦਾ ਅਧਿਐਨ ਤੇ ਅਧਿਆਪਨ ਦਾ ਲੰਮਾ ਤਜ਼ਰਬਾ ਰੱਖਦੇ ਹਨ। ਇਸ ਤੋਂ ਇਲਾਵਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜੀਵਨ ਮੈਂਬਰ ਤੇ ਸਭਾ ਦੀ ਕਾਰਜਕਾਰਨੀ ਦੇ ਸਾਬਕਾ ਮੈਂਬਰ ਵੀ ਹਨ।
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਵਜੋਂ ਕਾਰਜ ਕਰਦੇ ਰਹੇ ਹਨ। ਸਾਹਿਤਕ ਖੇਤਰ ਦੀ ਡੂੰਗੀ ਸੂਝ ਰੱਖਦਿਆਂ ਆਪਦੀਆਂ ਛੇ ਮੌਲਿਕ ਪੁਸਤਕਾਂ ਤੇ ਅੱਠ ਸੰਪਾਦਿਤ ਪੁਸਤਕਾਂ ਪ੍ਰਕਾਸ਼ਿਤ ਹੋ ਚੁਕੀਆਂ ਹਨ। ਐਸੋਸੀਏਟ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਸਿੱਖ ਨੈਸ਼ਨਲ ਕਾਲਜ ਕਾਦੀਆਂ ਡਾ. ਹਰਪ੍ਰੀਤ ਸਿੰਘ ਹੁੰਦਲ ਬਤੋਰ ਸੈਨੇਟ ਮੈਂਬਰ ਤੋਂ ਪਹਿਲਾਂ ਯੂਨੀਵਰਸਿਟੀ ਦੀ ‘ਬੋਰਡ ਆਫ ਸਟੱਡੀਜ਼’ ਦੇ ਮੈਂਬਰ ਵੀ ਹਨ।
ਇਸ ਨਿਯੁਕਤੀ ਵਾਸਤੇ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਪੰਜਾਬ ਦੇ ਰਾਜਪਾਲ ਅਤੇ ਚਾਂਸਲਰ ਸ਼੍ਰੀ ਵੀ.ਪੀ ਸਿੰਘ ਬਾਦਨੋਰ, ਉਚੇਰੀ ਸਿੱਖਿਆ ਮੰਤਰੀ ਪੰਜਾਬ ਸਰਕਾਰ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਧਨਵਾਦ ਕੀਤਾ ਹੈ।
ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸਿੱਖ ਐਜੂਕੇਸ਼ਨ ਸੋਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸ. ਗੁਰਦੇਵ ਸਿੰਘ ਬਰਾੜ, ਸਕੱਤਰ ਸ. ਕਰਨਲ ਜਸਮੇਰ ਸਿੰਘ ਬਾਲਾ, ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ. ਬਲਚਾਰਨਜੀਤ ਸਿੰਘ ਭਾਟੀਆ, ਕਾਲਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਸਮੇਤ ਸਮੂਹ ਸਟਾਫ, ਨਾਨ – ਟੀਚਿੰਗ ਸਟਾਫ, ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।